ਜਿਹ ਪ੍ਰਸਾਦਿ; ਧਰ ਊਪਰਿ ਸੁਖਿ ਬਸਹਿ ॥
jih prasaad; dhar aoopar sukh baseh |
ਜਿਸ ਦੀ ਮਿਹਰ ਦੁਆਰਾ ਤੂੰ ਜ਼ਮੀਨ ਉਤੇ ਆਰਾਮ ਅੰਦਰ ਰਹਿੰਦਾ ਹੈਂ,
By His Grace, you abide in comfort upon the earth.
Read the complete Shabad with available meanings.
ਜਿਹ ਪ੍ਰਸਾਦਿ; ਧਰ ਊਪਰਿ ਸੁਖਿ ਬਸਹਿ ॥
jih prasaad; dhar aoopar sukh baseh |
ਜਿਸ ਦੀ ਮਿਹਰ ਦੁਆਰਾ ਤੂੰ ਜ਼ਮੀਨ ਉਤੇ ਆਰਾਮ ਅੰਦਰ ਰਹਿੰਦਾ ਹੈਂ,
By His Grace, you abide in comfort upon the earth.
ਸੁਤ ਭ੍ਰਾਤ ਮੀਤ; ਬਨਿਤਾ ਸੰਗਿ ਹਸਹਿ ॥
sut bhraat meet; banitaa sang haseh |
ਅਤੇ ਆਪਣੇ ਪੁਤ੍ਰਾਂ ਵੀਰਾਂ ਮਿਤ੍ਰਾਂ ਅਤੇ ਵਹੁਟੀ ਨਾਲ ਹਸਦਾ ਖੇਲ੍ਹਦਾ ਹੈ।
With your children, siblings, friends and spouse, you laugh.
ਜਿਹ ਪ੍ਰਸਾਦਿ; ਪੀਵਹਿ ਸੀਤਲ ਜਲਾ ॥
jih prasaad; peeveh seetal jalaa |
ਜਿਸ ਦੀ ਦਇਆ ਦੁਆਰਾ ਤੂੰ ਠੰਢਾ ਪਾਣੀ ਪੀਂਦਾ,
By His Grace, you drink in cool water.
ਸੁਖਦਾਈ; ਪਵਨੁ ਪਾਵਕੁ ਅਮੁਲਾ ॥
sukhadaaee; pavan paavak amulaa |
ਅਤੇ ਤੈਨੂੰ ਪ੍ਰਸੰਨ ਕਰਨ ਵਾਲੀ ਹਵਾ ਅਤੇ ਅਣਮੁੱਲੀ ਅੱਗ ਮਿਲੀ ਹੈ।
You have peaceful breezes and priceless fire.
ਜਿਹ ਪ੍ਰਸਾਦਿ; ਭੋਗਹਿ ਸਭਿ ਰਸਾ ॥
jih prasaad; bhogeh sabh rasaa |
ਇਸ ਦੀ ਦਇਆ ਦੁਆਰਾ ਤੂੰ ਸਾਰੀਆਂ ਖੁਸ਼ੀਆਂ ਮਾਣਦਾ ਹੈ,
By His Grace, you enjoy all sorts of pleasures.
ਸਗਲ ਸਮਗ੍ਰੀ; ਸੰਗਿ ਸਾਥਿ ਬਸਾ ॥
sagal samagree; sang saath basaa |
ਅਤੇ ਸਾਰੀਆਂ ਲੋੜੀਦੀਆਂ ਸ਼ੈਆਂ ਸਮੇਤ ਵਸਦਾ ਹੈ।
You are provided with all the necessities of life.
ਦੀਨੇ ਹਸਤ ਪਾਵ; ਕਰਨ ਨੇਤ੍ਰ ਰਸਨਾ ॥
deene hasat paav; karan netr rasanaa |
ਜਿਸ ਨੇ ਤੈਨੂੰ ਹੱਥ, ਪੈਰ, ਕੰਨ ਅੱਖਾਂ ਅਤੇ ਜੀਭਾ ਬਖਸ਼ੇ ਹਨ।
He gave you hands, feet, ears, eyes and tongue,
ਤਿਸਹਿ ਤਿਆਗਿ; ਅਵਰ ਸੰਗਿ ਰਚਨਾ ॥
tiseh tiaag; avar sang rachanaa |
ਤੂੰ ਉਸ ਨੂੰ ਛੱਡ ਕੇ ਹੋਰਾਂ ਨਾਲ ਜੁੜਦਾ ਹੈਂ।
and yet, you forsake Him and attach yourself to others.
ਐਸੇ ਦੋਖ; ਮੂੜ ਅੰਧ ਬਿਆਪੇ ॥
aise dokh; moorr andh biaape |
ਇਹੋ ਜੇਹੇ ਪਾਪ ਅੰਨ੍ਹੇ ਮੂਰਖ ਨੂੰ ਚਿੰਮੜੇ ਹੋਏ ਹਨ।
Such sinful mistakes cling to the blind fools;
ਨਾਨਕ. ਕਾਢਿ ਲੇਹੁ; ਪ੍ਰਭ ਆਪੇ ॥੨॥
naanak. kaadt lehu; prabh aape |2|
ਨਾਨਕ ਤੂੰ ਖੁਦ ਹੀ ਉਸ ਦੀ ਰੱਖਿਆ ਕਰ, ਹੇ ਸੁਆਮੀ!
Nanak: uplift and save them, God! ||2||